ਪੰਜਾਬ ਦੀਆਂ ਮੰਡੀਆਂ ਚ’ ਕਣਕ ਦੀ ਖਰੀਦ ਹੋਈ ਸ਼ੁਰੂ ਤੇ ਬੋਲੀ ਲਈ ਸਰਕਾਰ ਨੇ ਤੈਅ ਕੀਤਾ ਇਹ ਸਮਾਂ,ਦੇਖੋ ਪੂਰੀ ਖ਼ਬਰ

ਪੰਜਾਬ ‘ਚ ਹਾੜੀ ਦੀ ਫ਼ਸਲ ਕਣਕ ਦੀ ਖਰੀਦ ਪ੍ਰਕਿਰਿਆ ਅੱਜ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਰਾਜ ਸਰਕਾਰ ਨੇ ਇਸ ਦੇ ਲਈ ਸਾਰੇ ਪ੍ਰਬੰਧ ਕਰ ਲਏ ਹਨ। ਇਹ ਜਾਣਕਾਰੀ ਮੰਗਲਵਾਰ ਨੂੰ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੀਆਂ ਖਰੀਦ ਏਜੰਸੀਆਂ ਅਤੇ ਐਫ.ਸੀ.ਆਈ. (ਫੂਡ ਕਾਰਪੋਰੇਸ਼ਨ ਆਫ ਇੰਡੀਆ) ਕਣਕ ਦੀ ਖਰੀਦ ਕੇਂਦਰ ਸਰਕਾਰ ਦੁਆਰਾ ਨਿਰਧਾਰਤ ਘੱਟੋ ਘੱਟ ਸਮਰਥਨ ਮੁੱਲ 1925 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਰਨਗੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਮੰਡੀਆਂ ਵਿੱਚ 135 ਲੱਖ ਟਨ ਕਣਕ ਦੇ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਇਸ ਦੇ ਮੱਦੇਨਜ਼ਰ, ਪਨਗ੍ਰੇਨ 26 ਪ੍ਰਤੀਸ਼ਤ (35.10), ਮਾਰਕਫੈਡ 23.50 ਪ੍ਰਤੀਸ਼ਤ (31.72), ਪਨਸਪ 21.50 ਪ੍ਰਤੀਸ਼ਤ (29.02), ਵੇਅਰਹਾਊਸ 14 ਪ੍ਰਤੀਸ਼ਤ (18.90) ਅਤੇ ਐਫਸੀਆਈ 15 ਪ੍ਰਤੀਸ਼ਤ (20.25) ਦੀ ਖਰੀਦ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ 1867 ਖਰੀਦ ਕੇਂਦਰਾਂ ਅਤੇ 1824 ਚਾਵਲ ਮਿੱਲਾਂ ਨੂੰ ਮੰਡੀ ਯਾਰਡ ਐਲਾਨਿਆ ਗਿਆ ਹੈ।ਆਸ਼ੂ ਨੇ ਦੱਸਿਆ ਕਿ ਕੇਂਦਰੀ ਪੂਲ ਲਈ ਕਣਕ ਦੀ ਖਰੀਦ ਕਰਨ ਵਾਲੀਆਂ ਏਜੰਸੀਆਂ ਵੱਲੋਂ 50 ਕਿੱਲੋ ਨਵਾਂ ਜੂਟ, ਐਚ.ਡੀ.ਪੀ.ਈ., ਪੀਪੀ ਬੋਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ, ਜਦਕਿ ਕਣਕ ਦੀ ਭਰਵਾਈ ਲਈ 30 ਕਿਲੋ ਸਮਰੱਥਾ ਵਾਲੀਆਂ ਬੋਰੀਆਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਬਾਰਦਾਨੇ ਦੀ ਸਪਲਾਈ ਕੀਤੀ ਗਈ ਹੈ। ਕਣਕ ਦੀ ਬੋਲੀ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਸਵਾਗਤ ਹੈ |ਖੇਤੀਬਾੜੀ ਸੰਬੰਧੀ ਹਰ ਪ੍ਰਕਾਰ ਦੀਆਂ ਤਾਜ਼ਾ ਖਬਰਾਂ ਅਤੇ ਤਾਜ਼ਾ ਜਾਣਕਾਰੀ ਪ੍ਰਾਪਤ ਕਰਨ ਲਈ ਅੱਜ ਹੀ ਸਾਡੇ ਪੇਜ ਖੇਤੀਬਾੜੀ ਮਹਿਕਮਾਂ ਨੂੰ ਲਾਇਕ ਕਰੋ ਅਤੇ ਨਾਲ ਹੀ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਜਾਣਕਾਰੀ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ ਬਹੁਤ ਧੰਨਵਾਦ ਹੈ |

Leave a Reply

Your email address will not be published.